Skip to content
Artwork for Audio Gurbani (Blessed Day)

Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.
Contact : USA Phone Number 5106578205

Play
  • 57 episodes
  • daily
  • Avg 9 min
  • English
Counted on this page — what you have heard stays on this device, so it is not something the list can be paged by.
  • S1 · E1008
    Today · 13 min

    ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

    ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ

    • Transcript
  • Yesterday · 5 min

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

  • Saturday · 8 min

    ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

    ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮। The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 || DHANAASAREE, FIFTH MEHL:Summary of Dhanasari Mahala 5 This Shabad by Guru Arjan Dev Ji offers divine comfort and spiritual guidance, encouraging the human mind to withdraw from worldly distractions and anchor itself within the inner self ("home"). Internal Peace & Steadfastness: Through the Guru's teachings, the mind finds stability, putting an end to restless wandering (naasan bhaajan) and external anxieties. Overcoming Inner Enemies: The Almighty protects the seeker, neutralizing internal vices (doikhi) such as lust, anger, and greed, thereby ending all spiritual affliction. Spiritual Joy & Sovereignty: By continually singing God's praise (gun gaau), the soul attains a state of celestial bliss (sehj dhun) and establishes an unshakeable inner reign over the mind and senses. Divine Grace: God Himself draws the soul back home, offering true support, eternal glory, and ultimate honor in the Divine Court.

  • Friday · 23 min

    ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥

    ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥

  • S2 · E3
    Thursday · 7 min

    Assu Dee SANGRAND HUKAMNAMA

    SANGRAND HUKAMNAMA ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||||

    • Transcript
  • Thursday · 3 min

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

  • Wednesday · 7 min

    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥

    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ ਪੰਜਾਬੀ ਵਿਆਖਿਆ ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭। English Translation GUJRI, FIFTH MEHL: Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, one’s honor, dignity and reputation are decreased. || 1 || Pause || Relatives, relations and family bound through Maya are of no avail. The Lord’s servant, although of lowly birth, is exalted. Associating with him, one obtains the fruits of his mind’s desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||

  • Tuesday · 7 min

    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

    Summary of the Shabad (Raag Soohee, Fourth Mehl) This beautiful Shabad, composed by Guru Ram Das Ji, emphasizes the transformative power of meditating on the Divine Name (Naam), the necessity of absolute surrender to the Guru, and the futility of worldly wealth and power without devotion. Key Teachings of the Shabad * The Power of Devotion (Naam): Chanting the Name of the Supreme Being eradicates all forms of spiritual poverty, pain, and suffering. Through the Guru’s teachings (Shabad), the fear of the cycle of birth and death is completely erased, leading to eternal, unshakeable peace. * Complete Surrender to the Guru (Rahao): The central theme (Rahao) highlights the ultimate sacrifice of the seeker. To obtain the priceless Divine Name, the devotee must completely surrender their mind, body, and ego ("selling one's head") to the Guru. * The Illusion of Worldly Power: Worldly rulers, kings, and the wealthy may enjoy temporary pleasures, but without the Divine Name, they remain spiritually bankrupt. Ultimately, they face spiritual death and must account for their actions before the Righteous Judge (Dharma Rai), leaving them in deep regret. * A Prayer for Humility and Protection: The Guru models ultimate humility, calling himself a mere worm seeking the sanctuary of the Creator. He prays for the blessed vision (Darshan) of the saints to find peace and begs the Almighty for even a single moment of the gift of Naam. > The Essence: True peace does not lie in worldly power or sensory pleasures. It is found only by surrendering one's ego to the Guru, seeking the sanctuary of the Divine, and remaining forever dedicated to the nectar of the Lord's Name (Naam). > ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 |

  • September 14 · 3 min

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨। The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world — know that all of these things are false. The Lord’s meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? || 2 || 2 || ਪੰਜਾਬੀ ਵਿਆਖਿਆ English TranslationSORAT’H, NINTH MEHL:

  • September 13 · 3 min

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 || Here is a comprehensive, structured summary of the Shabad by Guru Ram Das Ji (Jaitsree Mahala 4, Ghar 1): The Core Message This Shabad emphasizes the supreme importance of the Guru’s guidance and the meditation on Naam (the Divine Name). Without the Guru, humans are spiritually blind, trapped in worldly illusion (Maya), and wasting their lives. With the Guru's grace, past sins are erased, life becomes fruitful, and one finds the path to spiritual liberation. Key Themes & Teachings 1. The Transformative Power of the Guru's Grace Erasing Past Karma: When the Guru blesses a disciple (metaphorically placing His hand on their forehead), the precious jewel of Naam is enshrined in the heart. This divine connection erases the sins and sufferings of countless past lifetimes. Fulfilling Life's Purpose: Meditating on the Divine Name resolves all spiritual and worldly affairs. Life lived without this connection is deemed completely useless. 2. The Contrast: Self-Willed vs. Guru-Guided Aspect The Self-Willed (Manmukh) The Guru-Guided (Gurmukh) State of Mind Foolish, ignorant, and spiritually blind. Wise, stable, and spiritually enlightened. Worldly Attachment Constantly trapped in the emotional attachment to Maya (materialism). Free from worldly attachments, focusing on eternal truth. Action Never seeks the company of the holy or the feet of the Guru. Surrenders to the Guru and serves the saints. Outcome of Life The entire life is wasted and goes in vain. Life is successful, fruitful, and accepted by God. 3. Utmost Humility and Devotion The Desire to Serve: The Guru expresses supreme humility, praying to become "the servant of the servant of the servants" of the Divine. The Plea for Guidance: Recognizing human limitation, the Shabad compares human beings to spiritually blind individuals who lack the wisdom to walk the path of life on their own. The Ultimate Prayer: "I am blind, ignorant, and totally without wisdom... O Guru, please let me grasp the hem of Your robe, so that I may walk in harmony with You."

  • September 12 · 11 min

    ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

    ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧। ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮। Dhanasree third Mahal : O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay. O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1. O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Himself bestows His grace. 2. (O brother! This worldly wealth of Maya (creates) great ego (in the mind of man). And, a man who remains immersed in ego does not attain respect (in the presence of the Lord). O brother! Leaving aside ego, one always remains in spiritual bliss. O brother! I, taking the advice of the Guru, keep praising and glorifying that ever-lasting Lord. 3. O brother! That Creator Himself creates (the entire creation); apart from Him there is no other (with such a state). The man whom the Creator connects (with His) ever-lasting Name, that man appears (in the remembrance of the Name). O Nanak! The person who meditates on the Name always remains in spiritual bliss (both in this world and) in the next world. 4.8.

  • September 11 · 11 min

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

    ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

  • September 10 · 7 min

    ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

    ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧। SHALOK, FOURTH MEHL: Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

  • S1 · E111
    September 9 · 12 min

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ O most ignorant being! Why do you take such a bad pride? God is in your own heart-house, why do you not enjoy His (meeting)? O naive woman! The husband-Lord is dwelling near you (within you), why do you wander around in search of the outside world (forests etc.)? (If you want to see Him, then put the threads of fear and reverence (of the Lord) in your eyes of knowledge, and adorn yourself with the garland of the Lord's love. A woman is considered to be blessed with a happy marriage and attached to the Lord's feet only when the Lord-Husband loves her.1. (But) what can even an ignorant woman do if that woman is not pleasing to the Lord-Khasam? No matter how much such a living being may beg, she cannot find the palace of her husband-Lord. (The truth is that) no matter how much a living being may run and run, nothing is achieved without the gaze of the Lord's mercy. If a living being remains intoxicated with the lust of the tongue, greed and ego (the former), and remains always immersed in the attachment of Maya (to wealth), then the Lord is not found for these reasons. That living being remains ignorant (who remains intoxicated with vices and yet thinks that she can please her husband-Lord).2. (Those who have found their husband-Lord, of course) go and ask those who are blessed with a happy marriage, by what means one obtains the Lord of the worlds, (they answer that) give up cunning and pushing, consider whatever the Lord does as good and accept it (with all one's heart), attach your mind to the feet of the Lord, by whose love one obtains the Name and the things, do whatever the Lord of the worlds commands, surrender your body and mind to Him, that's all! Use this fragrance (for life). The women who are blessed with a happy marriage say that O sister! By these means alone one obtains the Lord of the worlds. 3. The Lord of the worlds is obtained only when one removes ego. Without this, any other endeavor is a vain and deceitful endeavor. Consider that day (of life) successful when the husband-Lord looks with the eyes of mercy, (on whom) the wife (of the husband) looks (with mercy) as if she finds nine treasures. O Nanak! The wife who is dear to her husband-Lord is blessed with a happy destiny, she attains respect and honor in the (worldly) family. The one who remains imbued with the love of the Lord, the one who remains intoxicated with steadfastness, the one who remains engrossed in the love of the Lord day and night, she is called beautiful, of beautiful form, intelligent and wise.4.2.4.

    • Transcript
  • S1 · E1731
    September 8 · 7 min

    |ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ pop

    ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 || DHANAASAREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:

    • Transcript
  • September 7 · 4 min

    ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

    ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16। GUJRI, FIFTH MEHL: Mother, father, siblings, children and relatives � their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

  • September 6 · 4 min

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

  • S1 · E794
    September 5 · 9 min

    ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

    ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।lDHANAASAREE, FIRST MEHL, FIRST HOUSE, CHAU-PADAS:ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

    • Transcript
  • September 5 · 5 min

    Seeking Grace: The Path Beyond Worldly Illusion

    ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨। TODEE, FIFTH MEHL: Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 || English Summary This Shabad by Guru Arjan Dev Ji (Todee, Fifth Mehl) highlights the spiritual peril of forgetting God and the ultimate peace found through divine remembrance. Divine Protection vs. Ruin: Forgetting God leads to perpetual spiritual decay and ruin. Conversely, a soul anchored in God’s sanctuary is completely safe from the deceptions and vices of worldly illusions (maya). The Futility of Worldly Life: Life lived without remembrance (simran) is harmful and toxic—comparable to the long, venomous life of a snake or a burning fire. Even achieving supreme earthly power over all regions of the world is ultimately meaningless, as a life without spiritual devotion ends in losing the game of life. The Grace of Devotion: Sing the praises of God is a privilege granted only through Divine Grace. Those blessed with this remembrance live a truly peaceful and blessed life, inspiring deep reverence and gratitude. Would you like a deeper reflection on how the metaphor of the snake is interpreted in Gurmat philosophy?

  • September 3 · 5 min

    Dhanaasaree Bhagat Ravidas Ji – A Prayer of Devotion and Spiritual Longing| ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||Core Theme A heartfelt prayer of devotion, humility, and longing for spiritual union with the Divine. Key Takeaways Humility and Divine Compassion: Bhagat Ravidas Ji highlights the stark contrast between human helplessness and God's infinite mercy, stating that no further test is needed to prove this bond. Desire for Faith: He asks for the perfection of unwavering devotion so that his mind remains fully absorbed in the Divine Word (Gurbani/Sifat-Salah). Deep Longing: The hymn expresses emotional ache over long spiritual separation spanning many lifetimes, questioning the Lord's silence. Dedication: Recognizing this life as a rare opportunity, he dedicates his current birth entirely to God, living solely in the hope of receiving the Divine Vision (Darshan).

Showing 1–20 of 57 episodes