Skip to content
Artwork for Audio Gurbani (Blessed Day)
Audio Gurbani (Blessed Day) · Sunday · 6 min

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। I am forever a sacrifice to my Guru; by attuning oneself to the Guru's Word—which praises the Eternal Lord—one becomes truly wise and experiences constant spiritual bliss. ||Pause|| (O Brother! For the person who seeks the Guru's refuge and) whose tongue savors the Lord's Name, the mind becomes spiritually poised and deeply connected to the Lord's love; by meditating on the Lord's Name, the mind becomes fully satiated (and free from the cravings of Maya). ||1|| (O Brother! Through the grace of the Guru's refuge,) by focusing consciousness on the One Lord, one's eyes are satisfied (and no longer crave the sight of others' physical beauty); by dispelling the love of Maya (from within), the mind finds true contentment (and is freed from worldly desire). ||2|| (O Brother! Through the grace of the Guru's) Word, connecting with the Lord's Name fills the body with bliss; (by the Guru's grace,) the Lord's Name—which imparts the fragrance of spiritual life—comes to dwell forever within the human heart. ||3|| O Nanak! The person whose exalted destiny awakens becomes attuned to the Guru's Word; through its grace, a spirit of detachment—which fosters spiritual equipoise—arises within. 4.7.

0:00-6:07

transcript

No transcript — this publisher did not publish one.

show notes

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ 

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।


I am forever a sacrifice to my Guru; by attuning oneself to the Guru's Word—which praises the Eternal Lord—one becomes truly wise and experiences constant spiritual bliss. ||Pause||

(O Brother! For the person who seeks the Guru's refuge and) whose tongue savors the Lord's Name, the mind becomes spiritually poised and deeply connected to the Lord's love; by meditating on the Lord's Name, the mind becomes fully satiated (and free from the cravings of Maya). ||1||

(O Brother! Through the grace of the Guru's refuge,) by focusing consciousness on the One Lord, one's eyes are satisfied (and no longer crave the sight of others' physical beauty); by dispelling the love of Maya (from within), the mind finds true contentment (and is freed from worldly desire). ||2||

(O Brother! Through the grace of the Guru's) Word, connecting with the Lord's Name fills the body with bliss; (by the Guru's grace,) the Lord's Name—which imparts the fragrance of spiritual life—comes to dwell forever within the human heart. ||3||

O Nanak! The person whose exalted destiny awakens becomes attuned to the Guru's Word; through its grace, a spirit of detachment—which fosters spiritual equipoise—arises within. 4.7.